ਹੈਰੋਇਨ ਅਤੇ ਹਥਿਆਰਾਂ ਸਮੇਤ ਦੋ ਕਾਬੂ - 2 ਪਿਸਟਲ
🎬 Watch Now: Feature Video
ਜਲੰਧਰ: ਫਗਵਾੜਾ ਦੇ CIA ਸਟਾਫ ਨੇ ਚੈਕਿੰਗ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕਿਆ ਅਤੇ ਸ਼ੱਕ ਦੇ ਆਧਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 2 ਪਿਸਟਲ (Pistol), 9 ਜ਼ਿੰਦਾ ਕਾਰਤੂਸ, 32 ਬੋਰ ਅਤੇ 20 ਗ੍ਰਾਮ ਹੈਰੋਇਨ ਬਰਾਮਦ (Heroin seized) ਹੋਈ। ਜਿਸ ਤੋਂ ਬਾਅਦ ਪੁਲੀਸ ਨੇ ਇਨ੍ਹਾਂ ਦੋਨਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਦਿੱਤਾ ਹੈ। ਜਾਂਚ ਅਧਿਕਾਰੀ ਸਿਕੰਦਰ ਸਿੰਘ ਵਿਰਕ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਉਤੇ ਵੱਖ ਵੱਖ ਥਾਣਿਆ ਵਿਚ ਮਾਮਲੇ ਦਰਜ ਕੀਤੇ ਹੋਏ ਹਨ।ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਸੁਪਾਰੀ ਲੈ ਕੇ ਕਤਲ ਕਰਦੇ ਸਨ ਅਤੇ ਨਸ਼ਾ ਦੀ ਤਸਕਰੀ (Drug trafficking) ਵੀ ਕਰਦੇ ਸਨ।