ਅੰਮ੍ਰਿਤਸਰ ਦੇ ਕ੍ਰਿਸ਼ਨਾ ਨਗਰ 'ਚ ਸਾਹਮਣੇ ਆਏ 2 ਕੋਰੋਨਾ ਮਰੀਜ਼ - ਕੋਵਿਡ-19
🎬 Watch Now: Feature Video
ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ 2 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਦੋਵੇਂ ਮਰੀਜ਼ ਕ੍ਰਿਸ਼ਨਾ ਨਗਰ ਦੇ ਰਹਿਣ ਵਾਲੇ ਹਨ। ਸਿਹਤ ਵਿਭਾਗ ਤੇ ਪੁਲਿਸ ਵੱਲੋਂ ਪੀਪੀਈ ਕਿੱਟਾਂ ਪਾ ਕੇ ਇਨ੍ਹਾਂ ਮਰੀਜ਼ਾਂ ਨੂੰ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਇਲਾਕੇ ਦੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਹੁਣ ਤੱਕ ਅੰਮ੍ਰਿਤਸਰ ਵਿੱਚ ਕੁੱਲ 13 ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ 2 ਦੀ ਮੌਤ ਹੋ ਚੁੱਕੀ ਹੈ।