ਕੋਟਕਪੁਰਾ ਦੇ ਦੋ ਕੋਰੋਨਾ ਪੀੜਤ ਮਰੀਜ਼ ਹੋਏ ਲਾਪਤਾ - ਉੱਪ-ਮੰਡਲ ਮੈਜਿਸਟ੍ਰੇਟ ਪੂਨਮ ਸਿੰਘ
🎬 Watch Now: Feature Video
ਫ਼ਰੀਦਕੋਟ: ਜ਼ਿਲ੍ਹੇ ਦੇ ਵਿੱਚੋਂ ਇੱਕ ਅਜੀਬ ਖ਼ਬਰ ਸਾਹਮਣੇ ਆਈ ਹੈ। ਕੋਟਕਪੁਰਾ ਦੇ ਨਾਲ ਸਬੰਧਤ ਦੋ ਕੋਰੋਨਾ ਮਰੀਜ਼ ਲਾਪਤਾ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਉੱਪ-ਮੰਡਲ ਮੈਜਿਸਟ੍ਰੇਟ ਪੂਨਮ ਸਿੰਘ ਨੇ ਦੱਸਿਆ ਕਿ ਦੋ ਮਰੀਜ਼ ਲਾਪਤਾ ਹਨ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਡਿਪਟੀ ਕਮਿਸ਼ਨਰ ਨੇ ਇਸ ਬਾਰੇ ਇੱਕ ਕਮੇਟੀ ਵੀ ਗਠਤ ਕੀਤੀ ਹੈ ਅਤੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਨ੍ਹਾਂ ਮਰੀਜ਼ਾਂ ਦੀ ਭਾਲ ਕਰ ਲਈ ਜਾਵੇਗੀ।