ਅੰਮ੍ਰਿਤਸਰ 'ਚ 370 ਗ੍ਰਾਮ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ - Two drug smugglers nabbed
🎬 Watch Now: Feature Video
ਅੰਮ੍ਰਿਤਸਰ: ਇੱਥੋਂ ਗੇਟ ਹਕੀਮਾਂ ਪੁਲਿਸ ਨੇ ਲਵਪ੍ਰੀਤ ਸਿੰਘ ਨਾਮਕ ਨੌਜਵਾਨ ਕੋਲੋਂ 370 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਦੇ ਨਾਲ ਹੀ ਬੌਬੀ ਨਾਮਕ ਨੌਜਵਾਨ ਕੋਲੋਂ 505 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਫਿਲਹਾਲ ਪੁਲਿਸ ਨੇ ਇਨ੍ਹਾਂ ਦੋਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਕੋਲੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਹ ਨਸ਼ਾ ਕਿਸ ਜਗ੍ਹਾ ਤੋਂ ਲੈ ਕੇ ਆਉਂਦੇ ਸੀ ਅਤੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਉੱਤੇ ਕੀਤੇ ਪਹਿਲੇ ਮਾਮਲੇ ਦਰਜ ਸਨ ਜਾਂ ਨਹੀਂ ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।