7 ਲੱਖ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਪੁਲਿਸ ਅੜਿੱਕੇ - ਲੁੱਟ ਕਰਨ ਵਾਲੇ ਗਿਰੋਹ ਦੇ ਦੋ ਲੁਟੇਰਿਆਂ ਨੂੰ ਕਾਬੂ ਕੀਤਾ
🎬 Watch Now: Feature Video
ਫਿਰੋਜ਼ਪੁਰ: ਜ਼ਿਲ੍ਹਾ ਪੁਲਿਸ ਨੇ ਜ਼ੀਰਾ ਵਿੱਚ ਬੇਸਨ ਵਪਾਰੀ ਤੋਂ ਸੱਤ ਲੱਖ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਦੋ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਐੱਸਐੱਸਪੀ ਨੇ ਦੱਸਿਆ ਕਿ ਲੁਟੇਰੇ ਦੇ ਇਕ ਗਿਰੋਹ ਨੇ ਇਕ ਵਪਾਰੀ ਕੋਲੋਂ 7 ਲੱਖ ਦੀ ਲੁੱਟ ਕੀਤੀ ਇਸ ਮਾਮਲੇ ਚ ਜਾਂਚ ਕਰਦੇ ਹੋਏ ਪੁਲਿਸ ਨੇ ਗਿਰੋਹ ਦੇ ਲੁਟੇਰਿਆ ਨੂੰ ਇੱਕ ਕਾਰ ਸਮੇਤ 4 ਲੱਖ 70 ਹਜ਼ਾਰ ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਗਿਰੋਹ ਦੇ ਦੋ ਹੋਰ ਲੁਟੇਰੇ ਅਜੇ ਵੀ ਪੁਲਿਸ ਗ੍ਰਿਫਤ ਤੋਂ ਬਾਹਰ ਹਨ ਜਿਨ੍ਹਾਂ ਨੂੰ ਜਲਦੀ ਫੜ ਲਿਆ ਜਾਵੇਗਾ ਫਿਲਹਾਲ ਪੁਲਿਸ ਨੇ ਮੁਲਜ਼ਮਾਂ ਖਿਲਾਫ ਐੱਨਡੀਪੀਸੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।