ਫ਼ਰੀਦਕੋਟ 'ਚ ਦੋ ਨਵੇਂ ਕੋਰੋਨਾ ਮਰੀਜ਼ਾਂ ਹੋਈ ਪੁਸ਼ਟੀ, ਜ਼ਿਲ੍ਹੇ ਕੁੱਲ ਗਿਣਤੀ ਹੋਈ 75 - faridkot corona update
🎬 Watch Now: Feature Video

ਫ਼ਰੀਦਕੋਟ: ਜ਼ਿਲ੍ਹੇ ਵਿੱਚ ਕੋਰੋਨਾ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਦੋਵੇਂ ਮਾਮਲੇ ਪਹਿਲਾ ਪੌਜ਼ੀਟਿਵ ਪਾਏ ਗਏ ਪੁਲਿਸ ਮੁਲਾਜ਼ਮ ਦੇ ਬੱਚੇ ਹਨ। ਇਨ੍ਹਾਂ ਦੋਵੇਂ ਮਰੀਜ਼ਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਰਾਜਿੰਦਰ ਕੁਮਾਰ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 75 ਕੇਸ ਆਏ ਹਨ, ਜਿਨ੍ਹਾਂ ਵਿੱਚੋਂ 63 ਸਿਹਤਯਾਬ ਹੋ ਚੁੱਕ ਹਨ ਅਤੇ 12 ਐਕਟਿਵ ਕੇਸ ਹਨ।