ਤੇਜ਼ ਰਫ਼ਤਾਰ ਬੱਸ ਨੇ ਲਈ ਦੋ ਲੋਕਾਂ ਦੀ ਜਾਨ - ਅਬੋਹਰ
🎬 Watch Now: Feature Video
ਅਬੋਹਰ ਦੇ ਬੱਲੁਆਣਾ ਨਜ਼ਦੀਕ ਪੰਜਾਬ ਰੋਡਵੇਜ਼ ਦੀ ਬੱਸ ਅਤੇ ਟੈਂਪ ਦੀ ਹੋਈ ਭਿਆਨਕ ਟੱਕਰ ਵਿੱਚ ਦੋ ਲੋਕਾਂ ਦੀ ਮੌਕੇ 'ਤੇ ਮੌਤ ਹੋਈ ਹੈ। ਬੱਸ ਦਾ ਕੰਡਕਟਰ ਅਤੇ ਡਰਾਇਵਰ ਦੋਵੇਂ ਹਾਦਸੇ ਮਗਰੋਂ ਮੌਕੇ ਤੋਂ ਫਰਾਰ ਹੋ ਗਏ। ਚਸ਼ਮਦੀਦਾਂ ਅਨੁਸਾਰ ਬੱਸ ਬਹੁਤ ਤੇਜ਼ ਰਫ਼ਤਾਰ ਨਾਲ ਆ ਰਹੀ ਸੀ, ਟੈਂਪੂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਇਸ ਨਾਲ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਸਦਰ ਅਬੋਹਰ ਦੇ ਮੁਖੀ ਦਰਸ਼ਨ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।