ਪੁਲਿਸ ਵਲੋਂ ਦੋ ਕਾਬੂ ਕੀਤੇ ਚੋਰ ਨਿਕਲੇ ਕੋਰੋਨਾ ਪੌਜ਼ੀਟਿਵ - coronavirus update punjab
🎬 Watch Now: Feature Video
ਅੰਮ੍ਰਿਤਸਰ: ਪਿਛਲੇ ਲੰਬੇ ਸਮੇਂ ਤੋਂ ਅੰਮ੍ਰਿਤਸਰ 'ਚ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਂਦਿਆਂ ਪੁਲਿਸ ਵਲੋਂ ਦੋ ਚੋਰਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਵਲੋਂ ਪੁੱਛਗਿਛ ਦੌਰਾਨ ਉਕਤ ਚੋਰਾਂ ਕੋਲੋਂ ਚੋਰੀ ਕੀਤੇ ਸਮਾਨ ਦੀ ਬਰਾਮਦਗੀ ਵੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਦਾ ਕਹਿਣਾ ਕਿ ਉਕਤ ਦੋਵੇਂ ਨੌਜਵਾਨਾਂ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਚੋਰ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਨੂੰ ਇਲਾਜ਼ ਲਈ ਲਧਿਆਣਾ ਭੇਜਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਚੋਰਾਂ ਦੇ ਸੰਪਰਕ 'ਚ ਆਏ ਪੁਲਿਸ ਮੁਲਾਜ਼ਮਾਂ ਦੇ ਸੈਂਪਲ ਦਿੱਤੇ ਗਏ ਹਨ ਅਤੇ ਨਾਲ ਹੀ ਪੂਰੇ ਥਾਣੇ ਨੂੰ ਸੈਨੇਟਾਈਜ ਕੀਤਾ ਗਿਆ।