ਤੇਜ਼ ਰਫ਼ਤਾਰ ਟੈਂਪੂ ਨੇ ਦੋ ਸਾਲਾ ਮਾਸੂਮ ਦਰੜਿਆ, ਮੌਤ - malout crime
🎬 Watch Now: Feature Video
ਮਲੋਟ: ਰਵਿਦਾਸ ਨਗਰ ਦੇ ਘਰਾਂ ਵਿੱਚ ਆਰ.ਓ. ਦਾ ਪਾਣੀ ਦੇਣ ਆਉਂਦੇ ਇੱਕ ਤੇਜ਼ ਰਫ਼ਤਾਰ ਟੈਂਪੂ ਹੇਠ ਆਉਣ ਕਾਰਨ ਦੋ ਸਾਲਾ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ। ਟੈਂਪੂ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਬੱਚੇ ਦੇ ਪਿਤਾ ਸੁਰੇਸ਼ ਕੁਮਾਰ ਨੇ ਦੱਸਿਆ ਕਿ ਬੱਚਾ ਘਰ ਵਿੱਚੋਂ ਅਚਾਨਕ ਗਲੀ ਵਿੱਚ ਆ ਗਿਆ ਕਿ ਤੇਜ਼ ਰਫ਼ਤਾਰ ਟੈਂਪੂ ਨੇ ਬੱਚੇ ਨੂੰ ਟੱਕਰ ਮਾਰ ਦਿੱਤੀ। ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੌਂਸਲਰ ਬਸ਼ੰਬਰ ਦਾਸ ਨੇ ਕਿਹਾ ਕਿ ਪਹਿਲਾਂ ਵੀ ਲਾਪਰਵਾਹੀ ਨਾਲ ਟੈਂਪੂ ਚਲਾਉਣ ਦੀਆਂ ਪੁਲਿਸ ਨੂੰ ਸ਼ਿਕਾਇਤਾਂ ਕੀਤੀਆਂ ਗਈਆਂ ਸਨ ਪਰ ਪੁਲਿਸ ਨੇ ਕੋਈ ਸੁਣਵਾਈ ਨਹੀਂ ਕੀਤੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਥਾਣਾ ਮੁਖੀ ਬਿਸ਼ਨ ਲਾਲ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਟੈਂਪੂ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।