ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ, 1 ਗੰਭੀਰ ਜ਼ਖ਼ਮੀ - ਗੁਰਦਾਸਪੁਰ ਦੇ ਪੁਲਿਸ ਥਾਣਾ ਕਾਹਨੂੰਵਾਨ
🎬 Watch Now: Feature Video
ਗੁਰਦਾਸਪੁਰ: ਗੁਰਦਾਸਪੁਰ ਦੇ ਪੁਲਿਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਧਾਵੇ ਦੇ 2 ਨੌਜਵਾਨਾਂ ਦੀ ਇਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ, ਜਦਕਿ 1 ਹੋਰ ਦੇ ਗੰਭੀਰ ਸੱਟਾਂ ਲੱਗਣ ਦਾ ਵੀ ਸਮਾਚਾਰ ਹੈ। ਪੀੜਤਾਂ ਦੇ ਪਿੰਡ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਾਵੇ ਦੇ 3 ਕਿਸਾਨ ਅਤੇ ਮਜ਼ਦੂਰ ਇਕਬਾਲ ਸਿੰਘ ਸੋਨੂ ਪੁੱਤਰ ਪੁੱਤਰ ਸਰਦਾਰ ਸਿੰਘ, ਰਾਕੇਸ਼ ਕੁਮਾਰ ਪੁੱਤਰ ਸੇਵਾ ਰਾਮ ਅਤੇ ਉਨ੍ਹਾਂ ਦਾ ਇੱਕ ਹੋਰ ਸਾਥੀ ਬਿਕਰਮਜੀਤ ਸਿੰਘ ਪੁੱਤਰ ਬਚਨ ਸਿੰਘ ਲੋਹੜੀ ਦੀ ਰਾਤ ਨੂੰ ਟਰੈਕਟਰ ਟਰਾਲੀ ਉਤੇ ਲੋਡ ਕੀਤਾ ਹੋਇਆ ਗੰਨਾ ਲੈ ਕੇ ਮੁਕੇਰੀਆਂ ਮਿੱਲ ਨੂੰ ਜਾ ਰਹੇ ਸਨ। ਜਦੋਂ ਉਹ ਆਪਣੇ ਘਰ ਤੋਂ ਥੋੜ੍ਹੀ ਦੂਰ ਦਰਿਆ ਬਿਆਸ ਕੋਲ ਪਹੁੰਚੇ ਤਾਂ ਉੱਥੇ ਇਕ ਤਿੱਖੇ ਮੋੜ ਤੋਂ ਉਨ੍ਹਾਂ ਦਾ ਟਰੈਕਟਰ ਅਚਾਨਕ ਹਾਦਸਾਗ੍ਰਸਤ ਹੋ ਗਿਆ। ਇਸ ਦੌਰਾਨ ਇਕਬਾਲ ਸਿੰਘ ਅਤੇ ਰਾਕੇਸ਼ ਕੁਮਾਰ ਦੀ ਮੌਤ ਹੋ ਗਈ ਅਤੇ ਤੀਸਰਾ ਨੌਜਵਾਨ ਬਿਕਰਮਜੀਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।