ਤੇਲ ਦੀਆਂ ਬੋਤਲਾਂ ਲੈ ਪਾਣੀ ਦੀ ਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ - ਪਾਣੀ ਦੀ ਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪ
🎬 Watch Now: Feature Video
ਮੋਹਾਲੀ 'ਚ ਧਰਨੇ 'ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਦੇ ਪ੍ਰਦਰਸ਼ਨ ਨੇ ਜ਼ੋਰ ਫੜ ਲਿਆ ਹੈ। ਪ੍ਰਦਰਸ਼ਨਕਾਰੀਆਂ ਨੇ ਹਾਲ ਹੀ ਦੇ ਵਿੱਚ ਸਰਕਾਰ ਨੂੰ ਆਤਮਾਦਾਹ ਕਰਨ ਦੀ ਚਿਤਾਵਨੀ ਦਿੱਤੀ ਸੀ ਪਰ ਪ੍ਰਸ਼ਾਸਨ ਵੱਲੋਂ ਇਸ 'ਤੇ ਕੋਈ ਧਿਆਨ ਨਹੀਂ ਦਿੱਤਾ ਗਿਆ। ਹੁਣ ਪ੍ਰਦਰਸ਼ਨਕਾਰੀ ਪਾਣੀ ਦੀ ਟੈਂਕੀ 'ਤੇ ਚੜ ਗਏ ਹਨ। ਬੇਰੁਜ਼ਗਾਰ ਅਧਿਆਪਕ ਸਵੇਰੇ ਤਕਰੀਬਨ ਪੰਜ ਵਜੇ ਤੋਂ ਹੀ ਟੈਂਕੀ ਉੱਪਰ ਚੜ੍ਹੇ ਹੋਏ ਹਨ। ਪ੍ਰਦਰਸ਼ਨਕਾਰੀ ਹੱਥ ਵਿੱਚ ਤੇਲ ਦੀਆਂ ਬੋਤਲਾਂ ਤੇ ਰੱਸੀਆਂ ਲੈ ਕੇ ਪ੍ਰਸ਼ਾਸਨ ਨੂੰ ਮੌਤ ਦੀ ਧਮਕੀ ਦੇ ਰਹੇ ਹਨ। ਇਸ ਮੌਕੇ 'ਤੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਵੀ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਮਨਾਉਣ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਕੰਵਰ ਸੰਧੂ ਨੇ ਦੱਸਿਆ ਕਿ ਸਰਕਾਰ ਦੇ ਮੰਤਰੀ ਅਧਿਆਪਕ ਦਿਵਸ ਮਨਾਉਣ ਵਿੱਚ ਮਸ਼ਰੂਫ ਹਨ। ਉੱਥੇ ਹੀ ਦੂਜੇ ਪਾਸੇ ਅਧਿਆਪਕ ਟੈਂਕੀ ਤੋਂ ਉੱਤਰਨ ਦਾ ਨਾਂਅ ਹੀ ਨਹੀਂ ਲੈ ਰਹੇ ਹਨ। ਕੰਵਰ ਸੰਧੂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਇਨ੍ਹਾਂ ਦੀਆਂ ਮੰਗਾਂ ਸੁਣੀਆਂ ਜਾਣ ਤੇ ਇਨ੍ਹਾਂ ਨੂੰ ਭਰੋਸਾ ਦੇ ਕੇ ਹੇਠਾਂ ਉਤਾਰਿਆ ਜਾਵੇ ਤਾਂ ਜੋ ਕੋਈ ਅਣਹੋਣੀ ਤੋਂ ਬਚਿਆ ਜਾ ਸਕੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਇੱਕ ਅਧਿਆਪਕ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਵੀ ਲਿਆ ਗਿਆ।
Last Updated : Sep 5, 2019, 3:15 PM IST
TAGGED:
protest against punjab govt