ਅਧਿਆਪਕਾਂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ - Unemployed teachers
🎬 Watch Now: Feature Video
ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ (Punjab School Education Board Office) ਸਾਹਮਣੇ ਪੀਐੱਸਟੈੱਟ ਬੇਰੁਜ਼ਗਾਰ ਅਧਿਆਪਕਾਂ ਦੁਆਰਾ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਚੱਲ ਰਿਹਾ ਹੈ। ਅਧਿਆਪਕ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਧਰਨੇ ਤੇ ਬੈਠਿਆ 103 ਦਿਨ ਹੋ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਸੁਣੀਆਂ। ਹੁਣ ਉਨ੍ਹਾਂ ਨੂੰ ਚਰਨਜੀਤ ਸਿੰਘ ਚੰਨੀ ਦੀ ਨਵੀਂ ਬਣੀ ਸਰਕਾਰ ਤੋਂ ਮੰਗਾਂ ਮੰਨੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਮੌਜੂਦਾ ਸਰਕਾਰ ਵੀ ਨਹੀਂ ਮੰਨਦੀ ਤਾਂ ਉਨ੍ਹਾਂ ਦੁਆਰਾ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸਦੇ ਨਾਲ ਹੀ ਉਹ ਸੋਸ਼ਲ ਮੀਡੀਏ ਉੱਤੇ ਵੀ ਆਪਣੇ ਸੰਘਰਸ਼ ਦਾ ਪ੍ਰਗਟਾਵਾ ਕਰਨਗੇ।