ਕੈਬਿਨੇਟ ਮੰਤਰੀ ਓਪੀ ਸੋਨੀ ਦੇ ਸੰਗਰੂਰ ਪੁੱਜਣ 'ਤੇ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਰੋਸ ਪ੍ਰਦਰਸ਼ਨ - ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਰੋਸ ਪ੍ਰਦਰਸ਼ਨ
🎬 Watch Now: Feature Video
ਗਣਤੰਤਰ ਦਿਵਸ ਮੌਕੇ ਕੈਬਿਨੇਟ ਮੰਤਰੀ ਓਪੀ ਸੋਨੀ ਸੰਗਰੂਰ ਪੁੱਜੇ। ਓਪੀ ਸੋਨੀ ਦੇ ਸੰਗਰੂਰ ਪੁੱਜਣ 'ਤੇ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਬੇਰੁਜ਼ਗਾਰ ਅਧਿਆਪਕਾਂ ਵੱਲੋਂ ਇਹ ਧਰਨਾ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਲਈ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਵੱਲੋਂ 27 ਹਜ਼ਾਰ ਅਸਾਮੀਆਂ ਨੂੰ ਭਰਨ ਦੀ ਮੰਗ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪਿਛਲੇ ਚਾਰ ਮਹੀਨੀਆਂ ਤੋਂ ਬੇਰੁਜ਼ਗਾਰ, ਟੈਟ ਪਾਸ ਤੇ ਬੀਐਡ ਪਾਸ ਅਧਿਆਪਕ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਭਾਰੀ ਗਿਣਤੀ 'ਚ ਪੁਲਿਸ ਤਾਇਨਾਤ ਕੀਤੀ ਗਈ ਸੀ ਤੇ ਪ੍ਰਦਰਸ਼ਨ ਦੇ ਦੌਰਾਨ ਕੁੱਝ ਅਧਿਆਪਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਤੇਜ਼ ਕੀਤੇ ਜਾਣ ਦੀ ਚੇਤਾਵਨੀ ਦਿੱਤੀ ਹੈ।