teacher protest: ਬੇਰੁਜ਼ਗਾਰ ਅਧਿਆਪਕਾਂ ਦਾ ਸਰਕਾਰ ਖਿਲਾਫ਼ ਹੱਲਾ-ਬੋਲ - Unemployed teachers warn
🎬 Watch Now: Feature Video
ਜਲੰਧਰ: ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਤੋਂ ਪਹਿਲਾਂ ਸੂਬਾ ਸਰਕਾਰ (State Government) ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦਾ ਬੇਰੁਜ਼ਗਾਰ ਅਧਿਆਪਕਾਂ (Unemployed teachers) ਨਾਲ ਨੌਕਰੀ ਦੇਣ ਦਾ ਕੀਤਾ ਗਿਆ ਵਾਅਦਾ ਸਰਕਾਰ ਲਈ ਗਲੇ ਦੀ ਹੱਡੀ ਬਣਿਆ ਹੋਇਆ ਹੈ। ਪਿਛਲੇ ਕਈ ਦਿਨਾਂ ਤੋਂ ਜਲੰਧਰ ਵਿਖੇ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਦੇ ਘਰ ਦੇ ਬਾਹਰ ਬੈਠੇ ਅਧਿਆਪਕਾਂ ਦੇ ਨਾਲ-ਨਾਲ ਕੁਝ ਅਧਿਆਪਕ ਬੱਸ ਸਟੈਂਡ ਦੀ ਟੈਂਕੀ ਅਤੇ ਟੈਂਕੀ ਦੇ ਥੱਲੇ ਵੀ ਧਰਨੇ ’ਤੇ ਬੈਠੇ ਹੋਏ ਨੇ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਸਰਕਾਰ ਖਿਲਾਫ਼ ਹੋਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।