ਨੌਕਰੀ ਦੀ ਮੰਗ ਨੂੰ ਲੈਕੇ ਬੇਰੁਜ਼ਗਾਰ ਨੌਜਵਾਨਾਂ ਵਲੋਂ ਬਿਜਲੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ - outside the power office
🎬 Watch Now: Feature Video
ਪਟਿਆਲਾ: ਪਟਿਆਲਾ ਦੇ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਤੋਂ ਬਾਹਰ ਕਰੀਬ ਅੱਠ ਸੌ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਵਲੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਨੌਜਵਾਨਾਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਸਾਲ 2018 'ਚ ਸਰਕਾਰੀ ਕੋਰਸ ਦਾ ਫਾਰਮ ਭਰਿਆ ਗਿਆ ਸੀ, ਜਿਸ ਦੀ ਟ੍ਰੇਨਿੰਗ ਤੋਂ ਬਾਅਦ ੳਉਹ ਸਹਾਇਕ ਲਾਈਨਮੈਨ ਵਜੋਂ ਯੋਗ ਹੋ ਜਾਣਾ ਸੀ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਲਟਕਾ ਕੇ ਰੱਖਿਆ ਜਾ ਰਿਹਾ ਹੈ। ਨੌਜਵਾਨਾਂ ਦੀ ਮੰਗ ਹੈ ਕਿ ਸਰਕਾਰ ਵਲੌਂ ਘਰ-ਘਰ ਰੁਜ਼ਗਾਰ ਮੁਹਿੰਮ ਦੇ ਤਹਿਤ ਸਾਨੂੰ ਰੁਜ਼ਗਾਰ ਦੇਵੇ।
Last Updated : Mar 29, 2021, 2:40 PM IST