ਗਿੱਦੜਬਾਹਾ ਬੱਸ ਸਟੈਂਡ 'ਤੇ ਅਣਪਛਾਤੇ ਲੋਕਾਂ ਨੇ ਨੌਜਵਾਨ ਨਾਲ ਕੀਤੀ ਕੁੱਟਮਾਰ - ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਬੱਸ ਸਟੈਂਡ ਵਿਖੇ ਕੁੱਝ ਅਣਪਛਾਤੇ ਲੋਕਾਂ ਨੇ ਇੱਕ ਨੌਜਵਾਨ ਨਾਲ ਕੁੱਟਮਾਰ ਕੀਤੀ। ਇਸ ਸਬੰਧੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋ ਰਹੀ ਹੈ। ਪੀੜਤ ਨੌਜਵਾਨ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਗਿੱਦੜਬਾਹਾ ਤੋਂ ਆਪਣੇ ਪਿੰਡ ਜਾਣ ਵਾਲੀ ਬੱਸ 'ਚ ਬੈਠਾ। ਕੁੱਝ ਮੁੰਡੇ ਬੱਸ 'ਚ ਬੈਠੀ ਇੱਕ ਕੁੜੀ ਨੂੰ ਪਰੇਸ਼ਾਨ ਕਰ ਰਹੇ ਸੀ। ਉਸ ਵੱਲੋਂ ਇਸ ਗੱਲ ਦਾ ਵਿਰੋਧ ਕਰਨ 'ਤੇ ਉਨ੍ਹਾਂ ਮੁੰਡਿਆਂ ਨਾਲ ਮਾਮੂਲੀ ਬਹਿਸ ਹੋ ਗਈ। ਜਿਸ ਮਗਰੋਂ 15 ਤੋਂ 20 ਅਣਪਛਾਤੇ ਲੋਕਾਂ ਨੇ ਉਸ ਨਾਲ ਕੁੱਟਮਾਰ ਕੀਤੀ। ਪੁਲਿਸ ਨੇ ਪੀੜਤ ਨੌਜਵਾਨ ਦੀ ਸ਼ਿਕਾਇਤ 'ਤੇ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।