ਕੇਂਦਰ ਸਰਕਾਰ ਆਪਣੀ ਹੱਟ ਛੱਡ ਕੇ ਰਾਜ ਧਰਮ ਨਿਭਾਵੇ : ਪ੍ਰੋ. ਬਡੂੰਗਰ
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀ ਦੇ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਆਪਣੀ ਜਿੱਦ ਛੱਡ ਕੇ ਰਾਜ ਧਰਮ ਨੂੰ ਨਿਭਾਉਣਾ ਚਾਹੀਦਾ ਹੈ। ਕਿਉਂਕਿ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕ ਵਿੱਚ ਸਮੁੱਚਾ ਦੇਸ਼ ਇਕਮੁੱਠ ਹੋ ਕੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਸੜਕਾਂ ’ਤੇ ਉਤਰਿਆ ਬੈਠਾ ਹੈ, ਪਰ ਇਸ ਦਾ ਅਸਰ ਕੇਂਦਰ ’ਤੇ ਹੋ ਨਹੀਂ ਰਿਹਾ।