ਕੇਂਦਰ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ: ਬਡੂੰਗਰ - ਨਨਕਾਣਾ ਸਾਹਿਬ ਸਾਕੇ ਦੀ 100 ਸਾਲਾ ਸ਼ਤਾਬਦੀ
🎬 Watch Now: Feature Video
ਫ਼ਤਹਿਗੜ੍ਹ ਸਾਹਿਬ: ਨਨਕਾਣਾ ਸਾਹਿਬ ਸਾਕੇ ਦੀ 100 ਸਾਲਾ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕੇ ਜਾਣ 'ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਗ੍ਰਹਿ ਮੰਤਰਾਲੇ ਵੱਲੋਂ ਜਥੇ ਨੂੰ ਐਨ ਮੌਕੇ 'ਤੇ ਰੋਕੇ ਜਾਣ ਨਾਲ ਕੇਂਦਰ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪਹਿਲਾਂ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਲਈ ਵੀਜ਼ੇ ਕਿਉਂ ਜਾਰੀ ਕੀਤੇ ਗਏ ਸਨ। ਪ੍ਰੋ: ਬਡੂੰਗਰ ਨੇ ਕਿਹਾ ਕਿ ਗ੍ਰਹਿ ਵਿਭਾਗ ਵੱਲੋਂ ਹੁਣ ਕੋਰੋਨਾ ਦਾ ਬਹਾਨਾ ਬਣਾ ਕੇ ਜਥੇ 'ਤੇ ਰੋਕ ਲਗਾ ਦਿੱਤੀ ਗਈ ਹੈ ਜਦਕਿ ਕੋਰੋਨਾ ਤਾਂ ਪਹਿਲਾਂ ਵੀ ਦਿਖਦਾ ਸੀ, ਵੀਜ਼ੇ ਹੀ ਕਿਉਂ ਜਾਰੀ ਕੀਤੇ ਗਏ।