ਕੇਂਦਰ ਸਰਕਾਰ ਕਿਸਾਨਾਂ ਨੂੰ ਭਿਖਾਰੀ ਬਣਾਉਣ ਵਿੱਚ ਲੱਗੀ: ਬਲਬੀਰ ਸਿੱਧੂ - ਕੇਂਦਰ ਸਰਕਾਰ
🎬 Watch Now: Feature Video
ਲੁਧਿਆਣਾ: ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਮੰਗਵਾਰ ਲੁਧਿਆਣਾ ਵਿੱਚ ਇੱਕ ਵਿਸ਼ੇਸ਼ ਸਮਾਗਮ 'ਚ ਹਿੱਸਾ ਲੈਣ ਪਹੁੰਚੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਭਿਖਾਰੀ ਬਣਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਪੰਜਾਬ ਸਰਕਾਰ ਵੀ ਪੂਰਾ ਸਮਰਥਨ ਦੇ ਰਹੀ ਹੈ, ਪਹਿਲਾਂ ਵੀ ਕੇਂਦਰ ਸਰਕਾਰ ਕਿਸਾਨਾਂ ਨੂੰ ਐਮਐਸਪੀ ਦਿੰਦੀ ਹੈ ਪਰ ਉਹ ਨਾਮਾਤਰ ਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਐਮਐਸਪੀ ਤਾਂ ਮੱਕੀ 'ਤੇ ਵੀ ਦਿੰਦੀ ਹੈ ਪਰ ਉਸ ਦਾ ਪੂਰਾ ਮੁੱਲ ਕਿਸਾਨਾਂ ਨੂੰ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ 'ਤੇ ਗੌਰ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਬਲਵੀਰ ਸਿੱਧੂ ਨੇ ਕਿਹਾ ਕਿ ਲੁਧਿਆਣਾ ਸਿਵਲ ਹਸਪਤਾਲ ਵਿੱਚ ਇੱਕ ਮਹਿਲਾ ਦੇ ਅਪਰੇਸ਼ਨ ਦੇ ਦੌਰਾਨ ਅਣਗਹਿਲੀ ਵਰਤਣ ਦੇ ਮਾਮਲੇ 'ਚ ਪੂਰੀ ਜਾਂਚ ਕਰਵਾਈ ਜਾਵੇਗੀ।