ਕੇਂਦਰੀ ਮੰਤਰੀ ਰਾਮਚੰਦਰ ਪ੍ਰਸਾਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ - Union Minister Ramchandra Prasad
🎬 Watch Now: Feature Video
ਸ੍ਰੀ ਅਨੰਦਪੁਰ ਸਾਹਿਬ: ਜਨਤਾ ਦਲ ਯੂਨਾਈਟਿਡ ਦੇ ਆਗੂ ਅਤੇ ਕੇਂਦਰੀ ਸਟੀਲ ਮੰਤਰੀ ਰਾਮ ਚੰਦਰ ਪ੍ਰਸਾਦ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇੱਥੇ ਆ ਕੇ ਬਹੁਤ ਚੰਗਾ ਲੱਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਮਹਿਸੂਸ ਹੋਈ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਕਈ ਭਾਸ਼ਾਵਾਂ, ਕਈ ਜਾਤਾਂ, ਧਰਮਾਂ ਦੇ ਲੋਕ ਹਨ ਪਰ ਸਾਡੀ ਏਕਤਾ ਹੀ ਸਾਡੀ ਪਛਾਣ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਯਕੀਨੀ ਤੌਰ 'ਤੇ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਲੜਨਾ ਚਾਹੇਗੀ ਅਤੇ ਇਸ ਸਬੰਧੀ ਵਿਚਾਰ ਚਰਚਾ ਕੀਤੀ ਜਾ ਰਹੀ ਹੈ।