ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ - ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼
🎬 Watch Now: Feature Video
ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਰਾਸ਼ਨ ਸਮੱਗਰੀ ਦੀ ਗੱਡੀ ਰਵਾਨਾ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾ ਐਸੀ ਪ੍ਰਧਾਨ ਡਾਕਟਰ ਦਿਲਬਾਗ ਰਾਏ ਵੀ ਉਨ੍ਹਾਂ ਨਾਲ ਹਾਜ਼ਰ ਸਨ। ਗੱਲਬਾਤ ਦੌਰਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰਾਂ ਆਪਣੇ-ਆਪਣੇ ਪੱਧਰ 'ਤੇ ਕੰਮ ਕਰ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ।