ਕੇਂਦਰੀ ਇਸਪਾਤ ਮੰਤਰੀ ਨੇ ਉਦਯੋਗਪਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ - ਲੋਹਾ ਨਗਰੀ ਮੰਡੀ ਗੋਬਿੰਦਗੜ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13949335-752-13949335-1639901573259.jpg)
ਸ੍ਰੀ ਫਤਿਹਗੜ੍ਹ ਸਾਹਿਬ: ਕੇਂਦਰੀ ਇਸਪਾਤ ਮੰਤਰੀ ਰਾਮਚੰਦਰ ਪ੍ਰਸਾਦ ਸਿੰਘ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਪਹੁੰਚੇ ਜਿੱਥੇ ਪਹਿਲਾਂ ਉਹ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਐਸਜੀਪੀਸੀ ਦੇ ਮੁਲਾਜ਼ਮ ਸੁਰਿੰਦਰ ਸਿੰਘ ਦੁਆਰਾ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਬਦਲਕੇ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਨਾਮ ਉੱਤੇ ਰੱਖਣ ਲਈ ਉਨ੍ਹਾਂ ਨੂੰ ਪ੍ਰਧਾਨਮੰਤਰੀ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਉਪਰੰਤ ਕੇਂਦਰੀ ਮੰਤਰੀ ਨੇ ਲੋਹਾ ਨਗਰੀ ਮੰਡੀ ਗੋਬਿੰਦਗੜ ਦੇ ਨੈਸ਼ਨਲ ਇੰਸਟੀਚਿਊਟ ਆਫ ਸੈਕੰਡਰੀ ਸਟੀਲ ਟੈਕਨਾਲੋਜੀ ਵਿੱਚ ਉਦਯੋਗਪਤੀਆਂ ਦੇ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸੁਣੀਆਂ ਗਈਆਂ। ਉਦਯੋਗਪਤੀਆਂ ਨਾਲ ਬੈਠਕ ਕਰਨ ਦੇ ਬਾਅਦ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮਾਂ ਵਿੱਚ ਮੰਡੀ ਗੋਬਿੰਦਗੜ੍ਹ ਦੀ ਸਟੀਲ ਇੰਡਸਟਰੀ ਦੇ ਵੱਲ ਜ਼ਿਆਦਾ ਧਿਆਨ ਦੇ ਕੇ ਇਸਨੂੰ ਪ੍ਰਫੁੱਲਿਤ ਕੀਤਾ ਜਾਵੇਗਾ।