ਸਬਜੀ ਮੰਡੀ ਵਿਕਰੇਤਾਵਾਂ ਦਾ ਸਰਕਾਰ ਖਿਲਾਫ਼ ਅਨੌਖਾ ਪ੍ਰਦਰਸ਼ਨ - coronavirus update punjab
🎬 Watch Now: Feature Video

ਅੰਮ੍ਰਿਤਸਰ: ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਵੀਕਐਂਡ ਕਰਫਿਊ ਲਗਾਇਆ ਗਿਆ ਹੈ ਅਤੇ ਜ਼ਰੂਰੀ ਵਸਤਾਂ ਤੋਂ ਇਲਾਵਾ ਸਾਰੀਆਂ ਦੁਕਾਨਾਂ ਬੰਦ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ ਸਬਜੀ ਮੰਡੀ 'ਚ ਦੁਕਾਨਦਾਰਾਂ ਵਲੋਂ ਆਪਣੀ ਕਮਾਈ 'ਚੋਂ ਦਸਵੰਧ ਕੱਢ ਕੇ ਪੰਜਾਬ ਸਰਕਾਰ ਨੂੰ ਭੇਜਣ ਦਾ ਫੈਸਲਾ ਕਰਦਿਆਂ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਦੇ ਆਦੇਸ਼ਾਂ ਕਾਰਨ ਉਨ੍ਹਾਂ ਨੂੰ ਕਾਫੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਗਰੀਬ ਵਰਗ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ।