ਡਾਂਗਾਂ ਵਾਲੇ ਚੌਕ ‘ਚ ਅਧਿਆਪਕਾਂ ਵੱਲੋਂ ਅਨੋਖਾ ਪ੍ਰਦਰਸ਼ਨ - ਜੰਜ਼ੀਰਾਂ ਪਾਈਆਂ
🎬 Watch Now: Feature Video
ਬੇਰੁਜ਼ਗਾਰ ਈ.ਟੀ.ਟੀ ਟੈੱਟ ਪਾਸ ਅਧਿਆਪਕਾਂ ਨੇ ਡਾਂਗਾਂ ਵਾਲਾ ਚੌਕ ਵਿਖੇ ਸਰਕਾਰ ਖਿਲਾਫ਼ ਅਨੋਖਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਦਾ ਅਸਲ ਚਿਹਰਾ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਨਾਟਕ ਦੇ ਵਿੱਚ ਬੇਰੁਜ਼ਗਾਰਾਂ ‘ਚੋਂ ਇੱਕ ਸਾਥੀ ਕੈਪਟਨ ਅਮਰਿੰਦਰ ਸਿੰਘ ਬਣਿਆ ਸੀ ਅਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਜੰਜ਼ੀਰਾਂ ਪਾਈਆਂ ਹੋਈਆਂ ਸਨ ਜਿਨ੍ਹਾਂ ਉੱਪਰ ਕੈਪਟਨ ਅਮਰਿੰਦਰ ਸਿੰਘ ਬਣਿਆ ਹੋਇਆ ਸਾਥੀ ਲਾਠੀਆਂ ਮਾਰਦਾ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਅਧਿਆਪਕਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਜਲਦ ਉਨ੍ਹਾਂ ਦੀ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਉਹ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ।