ਸਰਕਾਰੀ ਡਾਕਟਰਾਂ ਦਾ ਅਨੋਖਾ ਪ੍ਰਦਰਸ਼ਨ - ਪੰਜਾਬ ਸਰਕਾਰ
🎬 Watch Now: Feature Video
ਗੁਰਦਾਸਪੁਰ: 6 ਵੇਂ ਪੇ ਕਮਿਸ਼ਨ ਵਿੱਚ ਡਾਕਟਰਾਂ ਨੂੰ ਮਿਲਣ ਵਾਲੇ ਐੱਨਪੀਏ ਵਿੱਚ ਹੋਈ ਕਟੌਤੀ ਨੂੰ ਲੈ ਕੇ ਡਾਕਟਰਾਂ ਦੇ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਗੁਰਦਾਸਪੁਰ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਵੱਲੋਂ ਸਿਵਲ ਸਰਜਨ ਦਫ਼ਤਰ ਨੂੰ ਤਾਲਾ ਮਾਰ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ 'ਤੇ ਬੋਲਦੇ ਹੋਏ ਡਾਕਟਰਾਂ ਨੇ ਕਿਹਾ ਕਿ ਉਹ ਲਗਾਤਾਰ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਉਨ੍ਹਾਂ ਦਾ ਐੱਨਪੀਏ ਬਹਾਲ ਨਾ ਕੀਤਾ ਗਿਆ, ਤਾਂ ਆਉਣ ਵਾਲੇ ਸਮੇਂ ਵਿੱਚ ਉਹ ਇਸ ਤੋਂ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।