PH.D ਤੇ ਨੈੱਟ ਪਾਸ ਬੇਰੁਜ਼ਗਾਰ ਨੌਜਵਾਨਾਂ ਦਾ ਅਨੋਖਾ ਪ੍ਰਦਰਸ਼ਨ - ਖਾਲਸਾ ਕਾਲਜ ਫਾਰ ਵੂਮੈਨ
🎬 Watch Now: Feature Video
ਅੰਮ੍ਰਿਤਸਰ: ਪੀਐਚ ਡੀ ਅਤੇ ਨੈੱਟ ਪਾਸ ਪੜ੍ਹੇ ਲਿਖੇ ਨੌਜਵਾਨਾਂ ਵੱਲੋਂ ਖਾਲਸਾ ਕਾਲਜ ਫਾਰ ਵੂਮੈਨ ਬਾਹਰ ਰੇਹੜੀਆਂ ਲਗਾ ਕੇ ਫਲ ਵੇਚ ਸਰਕਾਰ ਖਿਲਾਫ਼ ਅਨੋਖਾ ਪ੍ਰਦਰਸ਼ਨ ਕੀਤਾ ਗਿਆ ਤਾਂ ਕਿ ਸਰਕਾਰ ਨੂੰ ਜਗਾਇਆ ਜਾ ਸਕੇ। ਪ੍ਰਦਰਨਸ਼ਕਾਰੀ ਨੌਜਵਾਨਾਂ ਦਾ ਕਹਿਣਾ ਹੈ ਕਿ ਸਰਕਾਰੀ ਯੂਨੀਵਰਸਿਟੀ ਤੋਂ ਸਰਕਾਰੀ ਕਾਲਜਾਂ ਵਿੱਚ ਪੱਕੀਆਂ ਭਰਤੀਆਂ ਕੀਤੀਆਂ ਜਾਣ। ਇਸਦੇ ਨਾਲ ਹੀ ਸਰਕਾਰੀ ਵੱਲੋਂ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣ ਦੀ ਵੀ ਮੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਉੱਪਰ ਇਲਜ਼ਾਮ ਲਗਾਏ ਹੈ ਕਿ ਸਰਕਾਰ ਸਿੱਖਿਆ ਦਾ ਨਿੱਜੀਕਰਨ ਕਰ ਰਹੀਆਂ ਜਿਸਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ। ਪ੍ਰਦਰਸ਼ਨਕਾਰੀ ਨੌਜਵਾਨਾਂ ਦਾ ਕਹਿਣਾ ਹੈ ਕਿ ਜੇ ਸਰਕਾਰ ਜਲਦ ਫੈਸਲਾ ਨਹੀਂ ਲੈਂਦੀ ਤੇ ਆਉਣ ਵਾਲੇ ਦਿਨਾਂ ‘ਚ ਸੀਐਮ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।