ਕੋਟਕਪੂਰਾ ਵਿੱਚ ਪੱਤਰਕਾਰਾਂ ਉੱਤੇ ਹੋਇਆ ਜਾਣਲੇਵਾ ਹਲਮਾ: ਵੀਡੀਓ ਵੇਖੋ - KOTKAPURA NEWS
🎬 Watch Now: Feature Video
ਅੱਜ-ਕੱਲ੍ਹ ਅਪਰਾਧੀਆਂ ਦੇ ਹੌਂਸਲੇ ਇਨ੍ਹੇ ਬੁਲੰਦ ਹੋ ਗਏ ਹਨ ਕਿ ਉਹ ਦਿਨ ਦਿਹਾੜੇ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਕੋਟਕਪੂਰਾ ਤੋਂ ਸਾਹਮਣੇ ਆਇਆ ਹੈ ਜਿਖੇ 4 ਅਣਪਛਾਤਿਆਂ ਹਥਿਆਰਬੰਦ ਵਿਅਕਤੀਆਂ ਵੱਲੋਂ 2 ਨਿੱਜੀ ਟੀਵੀ ਚੈਨਲਾਂ ਦੇ ਪੱਤਰਕਾਰਾਂ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ। ਜ਼ਖ਼ਮੀ ਪਤਰਕਾਰਾਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪੱਤਰਕਾਰਾਂ ਵੱਲੋਂ ਪੁਲਿਸ ਦੀ ਢਿੱਲੀ ਕਾਰਗੁਜਾਰੀ ਤੇ ਬਣਾਈ ਗਈ ਚੁੱਪੀ 'ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਇਸ ਘਟਨਾ ਤੋਂ ਪੱਤਰਕਾਰਾਂ ਵੱਲੋਂ ਜ਼ਿਲ੍ਹਾ ਪੁਲਿਸ ਨੂੰ ਸੋਮਵਾਰ ਸਵੇਰੇ 10 ਵਜੇ ਤੱਕ ਦਾ ਸਮਾਂ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਪੁਲਿਸ ਨੇ ਕੋਈ ਕਾਰਵਾਈ ਨਾ ਕੀਤੀ ਤੇ ਉਨ੍ਹਾਂ ਵੱਲੋਂ ਸੋਮਵਾਰ ਸਵੇਰੇ 10:30 ਵਜੇ ਐੱਸਐੱਸਪੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।