ਅਣਪਛਾਤੇ ਲੋਕਾਂ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਲੁੱਟੀ ਟਰੈਕਟਰ ਟਰਾਲੀ - ਅੰਮ੍ਰਿਤਸਰ ਨਿਊਜ਼ ਅਪਡੇਟ
🎬 Watch Now: Feature Video
ਪੰਜਾਬ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਅਜਿਹਾ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਅੰਮ੍ਰਿਤਸਰ ਤਰਨ-ਤਾਰਨ ਬਾਈਪਾਸ ਉੱਤੇ ਕੁੱਝ ਅਣਪਛਾਤੇ ਲੋਕਾਂ ਨੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਉਸ ਕੋਲੋਂ ਟਰੈਕਟਰ ਟਰਾਲੀ ਖੋਹ ਲਿਆ। ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਲੁਟੇਰਿਆਂ ਨੇ ਇੱਕ ਸੁਨਸਾਨ ਇਲਾਕੇ 'ਚ ਟਰਾਲੀ ਨੂੰ ਟਰੈਕਟਰ ਤੋਂ ਵੱਖ ਕਰਕੇ ਉੱਥੇ ਹੀ ਛੱਡ ਦਿੱਤਾ ਤੇ ਟਰੈਕਟਰ ਸਣੇ ਉਥੋਂ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ਉੱਤੇ ਪੁਜੀ ਤੇ ਜ਼ਖ਼ਮੀ ਨੌਜਵਾਨਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।