ਕੋਵਿਡ-19: ਗੁਰਦਾਸਪੁਰ 'ਚ ਲਗਾਇਆ ਗਿਆ ਅਣਮਿੱਥੇ ਸਮੇਂ ਲਈ ਕਰਫਿਊ
🎬 Watch Now: Feature Video
ਗੁਰਦਾਸਪੁਰ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਗੁਰਦਾਸਪੁਰ ਨੂੰ ਪੂਰਨ ਤੌਰ 'ਤੇ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਇਸ ਉੱਤੇ ਡਿਪਟੀ ਕਮਿਸ਼ਨਰ ਦਾ ਕਹਿਣਾ ਹੈ ਕਿ ਲੋਕ ਇਸ ਨੂੰ ਹਲਕੇ ਵਿੱਚ ਲੈ ਰਹੇ ਸਨ, ਜਿਸ ਕਾਰਨ ਕੋਰੋਨਾ ਵਾਇਰਸ ਫੈਲਣ ਦਾ ਖ਼ਤਰਾ ਜ਼ਿਆਦਾ ਬਣਿਆ ਹੋਇਆ ਹੈ, ਜਿਸ ਕਾਰਨ ਗੁਰਦਾਸਪੁਰ ਵਿੱਚ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਹੈ ਤਾਂ ਜੋ ਲੋਕ ਆਪਣੇ ਘਰਾਂ ਤੋਂ ਬਾਹਰ ਨਾ ਨਿਕਲ ਸਕਣ।