corona virus news: ਦੁਕਾਨਦਾਰਾਂ ਲਈ ਲਗਾਇਆ ਵੈਕਸੀਨੇਸ਼ਨ ਕੈਂਪ - coronavirus update
🎬 Watch Now: Feature Video
ਰੂਪਨਗਰ :ਸ਼ਹਿਰ ਦੇ ਦੁਕਾਨਦਾਰਾਂ ਵਾਸਤੇ ਵਪਾਰ ਮੰਡਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਐਤਵਾਰ ਨੂੰ ਕੋਰੋਨਾ ਟੀਕਾਕਰਨ(Corona vaccination) ਕੈਂਪ ਲਗਾਇਆ ਜਿਸ ਦਾ ਉਦਘਾਟਨ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕੀਤਾ। ਕੋਰੋਨਾ ਮਹਾਮਾਰੀ ਦੇ ਚੱਲਦੇ ਜਿੱਥੇ ਆਮ ਜਨਤਾ ਕੋਰੋਨਾ ਟੀਕਾਕਰਨ ਕਰਵਾ ਰਹੀ ਹੈ । ਇਸ ਟੀਕਾਕਰਨ ਕੈਂਪ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਸ਼ਹਿਰ ਦੇ ਦੁਕਾਨਦਾਰਾਂ ਨੇ ਵਧ ਚੜ੍ਹ ਕੇ ਟੀਕਾਕਰਨ ਕਰਵਾਇਆ। ਇਸ ਟੀਕਾਕਰਨ ਕੈਂਪ ਦਾ ਉਦਘਾਟਨ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਵਿਸ਼ੇਸ਼ ਰੂਪ ਵਿੱਚ ਸ਼ਿਰਕਤ ਕਰਕੇ ਕੀਤਾ ਗਿਆ ।ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਉਨ੍ਹਾਂ ਕਿਹਾ ਕਿ ਅੱਜ ਟੀਕਾਕਰਨ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਹੁਣ ਦੁਕਾਨਦਾਰਾਂ ਨੂੰ ਵੀ ਅਠਾਰਾਂ ਸਾਲ ਤੋਂ ਚੁਤਾਲੀ ਸਾਲ ਦੀ ਕੈਟਾਗਿਰੀ ਦੇ ਵਿਚ ਸ਼ਾਮਿਲ ਕਰ ਲਿਆ ਗਿਆ ਹੈ ਜਿਸ ਅਧੀਨ ਹੁਣ ਇਨ੍ਹਾਂ ਦਾ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਉਨ੍ਹਾਂ ਦੱਸਿਆ ਕਿ ਸਾਰਿਆਂ ਦੇ ਕੋਰੋਨਾ ਵੈਕਸੀਨ ਲੱਗ ਜਾਂਦੀ ਹੈ ਤਾਂ ਕੋਰੋਨਾ ਦੀ ਤੀਸਰੀ ਵੇਵ(The third wave) ਦਾ ਅਸੀਂ ਸਾਰੇ ਡਟ ਕੇ ਮੁਕਾਬਲਾ ਕਰ ਸਕਾਂਗੇ।