Vaccination: ਸਤਿਸੰਗ ਘਰ 'ਚ ਲਗਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ - ਰਾਧਾ ਸੁਆਮੀ ਸਤਿਸੰਗ ਘਰ
🎬 Watch Now: Feature Video
ਜੈਤੋ: ਕੋਰੋਨਾ ਦੇ ਚੱਲਦਿਆਂ ਸਰਕਾਰ ਵਲੋਂ ਲੋਕਾਂ ਦੀ ਵੈਕਸੀਨੇਸ਼ਨ ਕਰਵਾਈ ਜਾ ਰਹੀ ਹੈ। ਇਸ ਦੇ ਤਹਿਤ ਸਿਹਤ ਵਿਭਾਗ ਦੇ ਸਹਿਯੋਗ ਨਾਲ ਰਾਧਾ ਸੁਆਮੀ ਸਤਿਸੰਗ ਘਰ 'ਚ ਦੂਜਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ 'ਚ 130 ਦੇ ਕਰੀਬ ਲੋਕਾਂ ਨੂੰ ਵੈਕਸੀਨੇਸ਼ਨ ਕੀਤਾ ਗਿਆ। ਇਸ ਸਬੰਧੀ ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਸਤਿਸੰਗ ਘਰ ਦਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕ ਵੱਧ ਚੜ੍ਹ ਕੇ ਵੈਕਸੀਨੇਸ਼ਨ ਲਈ ਪਹੁੰਚ ਰਹੇ ਹਨ। ਇਸ ਸਬੰਧੀ ਲਾਭਾਪਤਰੀਆਂ ਦਾ ਕਹਿਣਾ ਕਿ ਕੈਂਪ ਦੌਰਾਨ ਹਰ ਸਹੂਲਤ ਉਨ੍ਹਾਂ ਨੂੰ ਮੁਹੱਈਆ ਕਰਵਾਈ ਗਈ।