ਅੰਮ੍ਰਿਤਸਰ ਏਅਰਪੋਰਟ 'ਤੇ ਵਾਲਮਿਕੀ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ - valmiki community
🎬 Watch Now: Feature Video
ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਾਲਮਿਕੀ ਭਾਈਚਾਰੇ ਵੱਲੋਂ ਬੁੱਧਵਾਰ ਨੂੰ ਰਾਜਾਸਾਂਸੀ ਏਅਰਪੋਰਟ ਰੋਡ 'ਤੇ ਮਾਰਚ ਕਰਕੇ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰੋਸ਼ ਮਾਰਚ ਦੌਰਾਨ ਪੁਲਿਸ ਨੇ ਮਾਰਚ ਕਰ ਰਹੇ ਵਾਲਮਿਕੀ ਭਾਈਚਾਰੇ ਦੇ ਆਗੂਆਂ ਨੂੰ ਰੋਕਿਆ। ਇਸ ਮੌਕੇ ਵਾਲਮਿਕੀ ਆਗੂਆਂ ਨੇ ਕਿਹਾ ਕੀ ਖੇਤੀ ਕਾਨੂੰਨ ਨੂੰ ਲੈਕੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਸਾਡੀ ਰਾਜਧਾਨੀ ਹੋਣ ਦੇ ਬਾਵਜੂਦ ਸਾਨੂੰ ਉਥੇ ਜਾਣ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ 'ਤੇ ਜੋ ਤਸ਼ੱਦਦ ਕਰ ਰਹੀ ਹੈ, ਉਸ ਨੂੰ ਲੈਕੇ ਲੋਕਾਂ ਅੰਦਰ ਰੋਸ਼ ਹੈ ਅਤੇ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਕਿਸਾਨਾਂ ਦੇ ਨਾਲ ਸੰਘਰਸ਼ ਕਰਦੇ ਰਹਿਣਗੇ।