ਜਗਰਾਓਂ ਤੋਂ ਗੇਜਾ ਰਾਮ ਨੂੰ ਟਿਕਟ ਨਾ ਮਿਲਣ ’ਤੇ ਕਾਂਗਰਸ ਖਿਲਾਫ਼ ਰੋਸ ਮੁਜ਼ਾਹਰਾ - ਗੇਜਾ ਰਾਮ ਨੂੰ ਟਿਕਟ ਨਾ ਮਿਲਣ ’ਤੇ ਕਾਂਗਰਸ ਖਿਲਾਫ਼ ਰੋਸ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਆਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਗੇਜਾ ਰਾਮ ਵਾਲਮੀਕਿ ਨੂੰ ਕਾਂਗਰਸ ਵੱਲੋਂ ਜਗਰਾਉਂ ਤੋਂ ਟਿਕਟ ਨਾ ਮਿਲਣ ਦੇ ਸਬੰਧ ਵਿੱਚ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਭਾ ਦੇ ਸੂਬਾ ਮੀਤ ਪ੍ਰਧਾਨ ਅਤੇ ਕਾਂਗਰਸੀ ਕੌਂਸਲਰ ਹਰਵਿੰਦਰ ਵਾਲੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਗੇਜਾ ਰਾਮ ਨੂੰ ਇਸ ਵਾਰ ਵੀ ਜਗਰਾਉਂ ਤੋਂ ਵਿਧਾਨ ਸਭਾ ਦੀ ਟਿਕਟ ਨਾ ਦਿੱਤੇ ਜਾਣ ਕਾਰਨ ਭਾਈਚਾਰੇ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ ਅਤੇ ਪਿਛਲੀ ਵਾਰ ਵੀ ਉਹਨਾਂ ਦੀ ਟਿਕਟ ਕੱਟ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਗੇਜਾ ਰਾਮ ਜਗਰਾਉਂ ਵਿਖੇ ਕੰਮ ਕਰਦੇ ਆ ਰਹੇ ਹਨ ਅਤੇ ਕਾਂਗਰਸ ਦੀ ਮਜ਼ਬੂਤੀ ਲਈ ਵੀ ਦਿਨ ਰਾਤ ਮਿਹਨਤ ਕੀਤੀ ਹੈ ਅਤੇ ਕਾਂਗਰਸ ਪਾਰਟੀ ਵੱਲੋਂ ਇਸ ਵਾਰ ਵਿਧਾਨ ਸਭਾ ਦੀ ਟਿਕਟ ਦੇਣੀ ਬਣਦੀ ਸੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਾਰਟੀ ਆਪਣੇ ਫੈਸਲੇ ਉਪਰ ਮੁੜ ਵਿਚਾਰ ਕਰਕੇ ਗੇਜਾ ਰਾਮ ਨੂੰ ਟਿਕਟ ਦੇਵੇ ਜੇਕਰ ਪਾਰਟੀ ਅਜਿਹਾ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ ਨੂੰ ਇਸਦਾ ਨੁਕਸਾਨ ਉਠਾਉਣਾ ਪਵੇਗਾ।