ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਵਾਲਮੀਕਿ ਸਮਾਜ ਨੇ ਰੋਡ ਜਾਮ ਕਰ ਕੀਤਾ ਰੋਸ਼ ਪ੍ਰਦਰਸ਼ਨ - Valmiki Samaj blocked Majitha Road in Amritsar
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9357590-thumbnail-3x2-nd.jpg)
ਅੰਮ੍ਰਿਤਸਰ: ਅੱਜ ਵਾਲਮੀਕਿ ਭਾਈਚਾਰੇ ਨੇ ਅੰਮ੍ਰਿਤਸਰ ਵਿੱਚ ਕਾਂਗਰਸ ਵਿਧਾਇਕ ਸੁਨੀਲ ਦੱਤੀ ਵਿਰੁੱਧ ਨਾਅਰੇਬਾਜ਼ੀ ਕੀਤੀ। ਵਾਲਮੀਕਿ ਭਾਈਚਾਰੇ ਦੇ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਉੱਤੇ ਫੋਰ ਐਸ ਚੌਕ ਅੰਮ੍ਰਿਤਸਰ ਵਿੱਚ ਉਨ੍ਹਾਂ ਦਾ ਫਲੈਕਸ ਲਗਾਇਆ ਸੀ ਜਿਸ ਨੂੰ ਫਾੜ ਕੇ ਵਿਧਾਇਕ ਸੁਨੀਲ ਦਤੀ ਦੇ ਲੋਕਾਂ ਨੂੰ ਵਧਾਈ ਦਾ ਸੰਦੇਸ਼ ਦੇਣ ਦੇ ਪੋਸਟਰ ਲੱਗਾ ਦਿੱਤਾ ਜਿਸ ਦੇ ਵਿਰੋਧ ਵਿੱਚ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਪਰ ਪੁਲਿਸ ਵੱਲੋਂ ਉਨ੍ਹਾਂ ਵਿਰੁੱਧ ਕਾਰਵਾਈ ਨਹੀਂ ਕੀਤੀ ਗਈ ਜਿਸ ਦੇ ਰੋਸ ਵਜੋਂ ਅੱਜ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਕੀਤਾ। ਥਾਣਾ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਜਲਦੀ ਹੀ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਜਾਵੇਗਾ।