ਕਿਸਾਨਾਂ ਦੇ ਹੱਕ 'ਚ ਸਿਹਤ ਵਿਭਾਗ ਦੀ ਵੱਖ-ਵੱਖ ਜਥੇਬੰਦੀਆਂ ਨੇ ਕੀਤੀ ਭੁੱਖ ਹੜਤਾਲ - ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ
🎬 Watch Now: Feature Video
ਅੰਮ੍ਰਿਤਸਰ: ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਦਿੱਲੀ 'ਚ ਕਿਸਾਨ ਅੰਦੋਲਨ ਜਾਰੀ ਹੈ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਕਿਸਾਨਾਂ ਦਾ ਸਮਰਥਨ ਕਰ ਰਹੀਆਂ ਹਨ। ਇਸੇ ਕੜੀ 'ਚ ਅੰਮ੍ਰਿਤਸਰ ਵਿਖੇ ਸਿਹਤ ਵਿਭਾਗ ਦੀ ਵੱਖ-ਵੱਖ ਜਥੇਬੰਦੀਆਂ ਨੇ ਭੁੱਖ ਹੜਤਾਲ ਕੀਤੀ। ਸਿਹਤ ਵਿਭਾਗ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਸੰਘਰਸ਼ 'ਚ ਉਨ੍ਹਾਂ ਦੇ ਨਾਲ ਖੜੇ ਹਨ। ਉਨ੍ਹਾਂ ਵੱਲੋਂ ਕਿਸਾਨਾਂ ਦੇ ਹੱਕ 'ਚ ਸਿਹਤ ਵਿਭਾਗ ਦੀ ਵੱਖ-ਵੱਖ ਜਥੇਬੰਦੀਆਂ ਨੇ ਭੁੱਖ ਹੜਤਾਲ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਗਾਂ ਮੰਨਣ ਤੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ।