ਮਾਨਸਾ: ਕਿਸਾਨਾਂ ਦੇ ਸਮਰਥਨ 'ਚ ਵੱਖ-ਵੱਖ ਜਥੇਬੰਦੀਆਂ ਨੇ ਕੇਂਦਰ ਸਰਕਾਰ ਖਿਲਾਫ ਕੱਢਿਆ ਰੋਸ ਮਾਰਚ - ਭਾਰਤ ਬੰਦ
🎬 Watch Now: Feature Video
ਮਾਨਸਾ: ਜਿਥੇ ਇੱਕ ਪਾਸੇ ਕਿਸਾਨ ਆਪਣੇ ਹੱਕਾਂ ਲਈ ਦਿੱਲੀ 'ਚ ਸੰਘਰਸ਼ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਵੱਖ-ਵੱਖ ਸੰਗਠਨਾਂ ਤੇ ਜਥੇਬੰਦੀਆਂ ਵੱਲੋਂ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਸਮਰਥਨ ਮਿਲ ਰਿਹਾ ਹੈ। ਭਾਰਤ ਬੰਦ ਦੇ ਤਹਿਤ ਮਾਨਸਾ ਵਿਖੇ ਕਿਸਾਨਾਂ ਦੇ ਸਮਰਥਨ 'ਚ ਵੱਖ-ਵੱਖ ਜਥੇਬੰਦੀਆਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ। ਇਸ ਰੋਸ ਮਾਰਚ ਵਿੱਚ ਕਿਸਾਨ ਜਥੇਬੰਦੀਆਂ, ਮੈਡੀਕਲ ਪੈਰਕਟੀਸ਼ਨਜ ਐਸੋਸੀਏਸ਼ਨ, ਆਂਗਨਵਾੜੀ ਵਰਕਰਾਂ, ਮਜ਼ਦੂਰ ਯੂਨੀਅਨ ਦੇ ਵਰਕਰਾਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦਾ ਅੜੀਅਲ ਰਵੱਈਆ ਬੇਹਦ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਬਰਨ ਕਿਸਾਨਾਂ 'ਤੇ ਕਾਲੇ ਖੇਤੀ ਕਾਨੂੰਨ ਥੋਪਣਾ ਚਾਹੁੰਦੀ ਹੈ। ਇਸ ਲਈ ਅਸੀਂ ਕੇਂਦਰ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ। ਉਨ੍ਹਾਂ ਕਿਹਾ ਕਿ ਇਹ ਰੋਸ ਮਾਰਚ ਤੇ ਪ੍ਰਦਰਸ਼ਨ ਲਗਾਤਾਰ ਜਾਰੀ ਰਹਿਣਗੇ, ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ।