ਯੂਪੀ ਦੀ ਮਨੀਸ਼ਾ ਨੂੰ ਇਨਸਾਫ ਦਵਾਉਣ ਲਈ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਰੋਸ ਮਾਰਚ - Aisa
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9021033-thumbnail-3x2-nd.jpg)
ਮਾਨਸਾ: ਯੂਪੀ ਦੇ ਹਥਰਾਸ ਦੀ ਮਨੀਸ਼ਾ ਨੂੰ ਇਨਸਾਫ਼ ਦਵਾਉਣ ਲਈ ਪੂਰੇ ਦੇਸ਼ ਵਿੱਚ ਲੋਕਾਂ ਵੱਲੋਂ ਵੱਖ-ਵੱਖ ਥਾਵਾਂ ਉੱਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਵਿਖੇ ਸੀਪੀਆਈ, ਐਮ.ਐਲ ਲਿਬ੍ਰੇਸ਼ਨ, ਪ੍ਰਗਤੀਸ਼ੀਲ ਇਸਤਰੀ ਸਭਾ, ਪੰਜਾਬ ਇਨਕਲਾਬੀ ਨੌਜਵਾਨ ਸਭਾ ਅਤੇ ਹੋਰ ਜਥੇਬੰਦੀਆਂ ਵੱਲੋਂ ਮਨੀਸ਼ਾ ਨੂੰ ਇਨਸਾਫ਼ ਦਵਾਉਣ ਤੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ ਰੋਸ ਮਾਰਚ ਕੀਤਾ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੁੜੀਆਂ ਸਾਡੇ ਦੇਸ਼ ਵਿੱਚ ਸੁਰੱਖਿਅਤ ਨਹੀਂ ਹਨ ਅਤੇ ਸਰਕਾਰਾਂ ਅੱਖਾਂ ਬੰਦ ਕਰਕੇ ਬੈਠੀਆਂ ਹਨ।