ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਪਾਰਟੀ ਦਾ ਫੜ੍ਹਿਆ ਪੱਲ੍ਹਾ - ਮਹਿੰਗਾਈ ਦਾ ਬੋਝ
🎬 Watch Now: Feature Video
ਮਾਨਸਾ: ਜ਼ਿਲ੍ਹੇ ਦੇ ਕਸਬਾ ਬੁਢਲਾਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਵੱਲੋਂ ਜਨ ਰੈਲੀ ਦਾ ਆਯੋਜਨ ਕੀਤਾ ਗਿਆ। ਪਾਰਟੀ ਆਗੂ ਸੁਖਦੇਵ ਸਿੰਘ ਢੀਂਡਸਾ ਮੁੱਖ ਮਹਿਮਾਨ ਵਜੋਂ ਰੈਲੀ 'ਚ ਸ਼ਾਮਲ ਹੋਏ। ਇਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਅਕਾਲੀ ਦਲ ਡੈਮੋਕ੍ਰੇਟਿਕ 'ਚ ਸ਼ਮੂਲੀਅਤ ਕੀਤੀ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ 'ਚ ਸ਼ਾਮਲ ਹਰ ਵਿਅਕਤੀ ਨੂੰ ਮਾਣ ਸਨਮਾਨ ਦਿੱਤਾ ਜਾਵੇਗਾ। ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਸਣੇ ਆਮ ਲੋਕਾਂ 'ਤੇ ਮਹਿੰਗਾਈ ਦਾ ਬੋਝ ਵਧੇਗਾ। ਇਸ ਲਈ ਮੋਦੀ ਸਰਕਾਰ ਨੂੰ ਇਹ ਲੋਕ ਮਾਰੂ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ।