ਫਾਜ਼ਿਲਕਾ: ਧਰਨੇ 'ਚ ਸ਼ਾਮਿਲ ਹੋਏ ਵੱਖ-ਵੱਖ ਗਾਇਕਾਂ ਨੇ ਕਿਸਾਨਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ - ਕਿਸਾਨ ਮਾਰੂ ਕਾਨੂੰਨਾਂ
🎬 Watch Now: Feature Video
ਫਾਜ਼ਿਲਕਾ: ਪੰਜਾਬ ਭਰ ਵਿੱਚ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਚਲ ਰਹੇ ਧਰਨੇ ਪ੍ਰਦਰਸ਼ਨ ਦੇ ਤਹਿਤ ਅੱਜ ਫਾਜ਼ਿਲਕਾ-ਫਿਰੋਜ਼ਪੁਰ ਦੇ ਨਜ਼ਦੀਕ ਪਿੰਡ ਥੇਹ ਕਲੰਦਰ ਦੇ ਟੌਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਲਗਾਏ ਧਰਨੇ ਪ੍ਰਦਰਸ਼ਨ ਵਿੱਚ ਵੱਖ-ਵੱਖ ਗਾਇਕਾਂ ਅਤੇ ਲੇਖਕਾਂ ਨੇ ਮੋਦੀ ਸਰਕਾਰ ਦੇ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਮੋਦੀ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਨੂੰ ਬੇਸਿੱਟਾ ਦੱਸਿਆ ਅਤੇ ਇਹ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ।