ਵੀਸੀ ਵੱਲੋਂ ਉਰਦੂ ਵਿਭਾਗ ਨੂੰ ਖ਼ਤਮ ਕਰਨ ਬਾਰੇ ਰੱਖੀ ਬੈਠਕ ਮੁਲਤਵੀ - senator meeting
🎬 Watch Now: Feature Video
ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚੋਂ ਊਰਦੁ ਵਿਭਾਗ ਨੂੰ ਖ਼ਤਮ ਕਰਨ ਦੀ ਖ਼ਬਰ ਸਾਹਮਣੇ ਆਈ ਸੀ। ਯੂਨੀਵਰਸਿਟੀ ਦੇ ਵੀਸੀ ਦਾ ਕਹਿਣਾ ਸੀ ਕੀ ਉਰਦੂ ਵਿਭਾਗ ਨੂੰ ਵਿਦੇਸ਼ੀ ਭਾਸ਼ਾ ਵਿਭਾਗ ਵਿੱਚ ਸ਼ਾਮਿਲ ਕਰ ਕੇ ਸਾਂਝਾ ਕਰ ਦਿੱਤਾ ਜਾਵੇਗਾ। ਯੂਨੀਵਰਸਿਟੀ ਦੇ ਇਸ ਫ਼ੈਸਲਾ ਦੀ ਮੁੱਖ ਮੰਤਰੀ ਸਣੇ ਲੋਕਾਂ ਨੇ ਨਿਖੇਦੀ ਕੀਤੀ ਸੀ ਅਤੇ ਵੀਸੀ ਨੂੰ ਸਲਾਹ ਦਿੱਤੀ ਗਈ ਸੀ ਕਿ ਫ਼ੈਸਲੇ ਤੇ ਮੁੜ ਵਿਚਾਰ ਕੀਤੀ ਜਾਵੇ। ਇਸ ਬਾਰੇ ਮੀਟਿੰਗ ਰਖੀ ਗਈ ਸੀ ਜਿਸ ਨੂੰ ਮੁਲਤਵੀ ਕਰ ਦਿੱਤੀ ਗਿਆ ਹੈ। ਉਰਦੂ ਵਿਭਾਗ ਦੇ ਵਿਦਿਆਰਥੀ ਤੇ ਅਧਿਆਪਕਾਂ ਵੱਲੋਂ ਇਸ ਫ਼ੈਸਲੇ 'ਤੇ ਨਰਾਜ਼ਗੀ ਜ਼ਾਹਿਰ ਕੀਤੀ ਗਈ ਹੈ। ਉਰਦੂ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਅਬਾਸ ਅਲੀ ਨੇ ਕਿਹਾ ਕਿ ਯੂਨੀਵਰਸਿਟੀ ਦਾ ਇਹ ਫ਼ੈਸਲਾ ਮੰਦਭਾਗਾ ਹੈ। ਯੂਨੀਵਰਸਿਟੀ ਨੂੰ ਉਰਦੂ ਭਾਸ਼ਾ ਨੂੰ ਵਿਦੇਸ਼ੀ ਭਾਸ਼ਾਵਾਂ ਵਿੱਚ ਸ਼ਾਮਿਲ ਨਹੀਂ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਵਿਭਾਗ ਨੂੰ ਅਜੇ ਤੱਕ ਲਿਖਤੀ ਤੌਰ 'ਤੇ ਕੋਈ ਵੀ ਪੱਤਰ ਨਹੀਂ ਭੇਜਿਆ ਗਿਆ ਹੈ।