ਵੀਰ ਬਾਲ ਦਿਵਸ : ਪ੍ਰਧਾਨ ਮੰਤਰੀ ਦੇ ਐਲਾਨ 'ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ... - ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14138692-477-14138692-1641719739497.jpg)
ਚੰਡੀਗੜ੍ਹ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਇਸ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਦਾ ਕਹਿਣਾ ਕਿ ਜਦੋਂ ਉਹ ਸੰਸਦ ਮੈਂਬਰ ਸੀ ਤਾਂ ਉਨ੍ਹਾਂ ਵਲੋਂ ਕਈ ਵਾਰ ਸੰਸਦ 'ਚ ਇਹ ਮੁੱਦਾ ਚੁੱਕਿਆ ਗਿਆ ਸੀ। ਉਨ੍ਹਾਂ ਕਿਹਾ ਕਿ ਬੇਸ਼ਕ ਦੇਰੀ ਨਾਲ ਸਹੀ ਪਰ ਪ੍ਰਧਾਨ ਮੰਤਰੀ ਵਲੋਂ ਲਿਆ ਗਿਆ ਇਹ ਫੈਸਲਾ ਸ਼ਲਾਘਾਯੋਗ ਹੈ।