ਰਾਜ ਕੁਮਾਰ ਵੇਰਕਾ ਨੇ ਯੋਗੀ ਆਦਿੱਤਿਆਨਾਥ ਦੀ ਗ੍ਰਿਫਤਾਰੀ ਦੀ ਕੀਤੀ ਮੰਗ
🎬 Watch Now: Feature Video
ਚੰਡੀਗੜ੍ਹ: ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਯੂਪੀ ‘ਚ ਕਿਸਾਨਾਂ ‘ਤੇ ਹੋਏ ਹਮਲੇ ਨੂੰ ਲੈਕੇ ਵਿਰੋਧੀ ਪਾਰਟੀਆਂ ਦੇ ਵੱਲੋਂ ਲਗਾਤਾਰ ਯੂਪੀ ਦੀ ਯੋਗੀ ਸਰਕਾਰ (Yogi government) ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਰਾਜਕੁਮਾਰ ਵੇਰਕਾ ਦੇ ਵੱਲੋਂ ਯੂਪੀ ਸਰਕਾਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਜੰਮਕੇ ਨਿਸ਼ਾਨੇ ਸਾਧੇ ਗਏ ਹਨ। ਵੇਰਕਾ ਨੇ ਕਿਸਾਨਾਂ ਤੇ ਹੋਏ ਹਮਲੇ ਨੂੰ ਤਾਲਿਬਾਨੀ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਘਟਨਾ ਚ ਸਿੱਧਮ ਸਿੱਧਾ ਬੀਜੇਪੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਨਾਲ ਹੀ ਉਨ੍ਹਾਂ ਇਸ ਮਾਮਲੇ ਦੇ ਵਿੱਚ ਯੋਗੀ ਆਦਿੱਤਾਨਾਥ ਦਾ ਅਸਤੀਫਾ ਮੰਗਿਆ ਹੈ ਤੇ ਉਨ੍ਹਾਂ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕਰਕੇ ਗ੍ਰਿਫਾਤਾਰੀ ਦੀ ਵੀ ਮੰਗ ਕੀਤੀ ਹੈ।