ਜੋੜਾ ਫਾਟਕ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦੀ ਉਡੀਕ - ਪੀੜਤ ਪਰਿਵਾਰਾਂ ਨੂੰ ਇਨਸਾਫ ਦੀ ਉਡੀਕ
🎬 Watch Now: Feature Video
ਅੰਮ੍ਰਿਤਸਰ : ਸਾਲ 2018 'ਚ ਅੰਮ੍ਰਿਤਸਰ ਦੇ ਜੋੜਾ ਫਾਟਕ ਉੱਤੇ ਭਿਆਨਕ ਰੇਲ ਹਾਦਸਾ ਵਾਪਰਿਆ ਸੀ। ਇਸ ਹਾਦਸੇ 'ਚ 60 ਬੇਕਸੂਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਹਾਦਸੇ ਨੂੰ 2 ਸਾਲ ਬਾਅ ਵੀ ਅੰਮ੍ਰਿਤਸਰ ਰੇਲ ਹਾਦਸੇ ਦੇ ਸ਼ਿਕਾਰ ਪੀੜਤ ਪਰਿਵਾਰਾਂ ਨੂੰ ਇਨਸਾਫ ਦੀ ਉਡੀਕ ਹੈ। ਪੀੜਤ ਪਰਿਵਾਰਾਂ ਨੇ ਦੱਸਿਆ ਕਿ ਹਾਦਸੇ ਮਗਰੋਂ ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਇਨ੍ਹਾਂ 'ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਪੀੜਤ ਪਰਿਵਾਰਾਂ ਦੇ ਲੋਕ ਅਜੇ ਵੀ ਇਨਸਾਫ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ। ਉਨ੍ਹਾਂ ਵੱਲੋਂ 25 ਅਕਤੂਬਰ ਤੱਕ ਸਰਕਾਰ ਨੂੰ ਇਸ ਸਬੰਧੀ ਅਲਟੀਮੇਟਮ ਦਿੱਤਾ ਗਿਆ ਸੀ। ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਨੂੰ ਇਨਸਾਫ ਦਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਪੀੜਤਾਂ ਨੇ ਆਖਿਆ ਕਿ ਜੇਕਰ ਸਰਕਾਰ ਇਸ ਵਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਵੱਡੇ ਪੱਧਰ 'ਤੇ ਸਰਕਾਰ ਖਿਲਾਫ ਧਰਨੇ ਲਾ ਕੇ ਰੋਸ ਪ੍ਰਦਰਸ਼ਨ ਕਰਨਗੇ।