Black Fungus: ਅੰਮ੍ਰਿਤਸਰ 'ਚ ਬਲੈਕ ਫੰਗਸ ਦਾ ਖਤਰਾ ਵਧਿਆ, ਪ੍ਰਸ਼ਾਸਨ ਚੌਕਸ - ਰਿਪੋਰਟ
🎬 Watch Now: Feature Video
ਅੰਮ੍ਰਿਤਸਰ:ਦੇਸ਼ ਚ Black Fungus ਦਾ ਖਤਰਾ ਵਧਦਾ ਜਾ ਰਿਹਾ ਹੈ। ਜਿਸ ਕਰਕੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਲਗਾਤਾਰ ਸਾਹਮਣੇ ਆ ਰਹੇ ਇਨ੍ਹਾਂ ਮਾਮਲਿਆਂ ਨੂੰ ਲੈਕੇ ਚੌਕਸ ਦਿਖਾਈ ਦੇ ਰਹੀ ਹੈ।ਇਸ ਲਈ ਸੂਬਾ ਸਰਕਾਰ ਵਲੋਂ ਵੀਰਵਾਰ ਨੂੰ ਸਾਰੇ ਪ੍ਰਾਈਵੇਟ ਹਸਪਤਾਲਾਂ ਦੇ ਨਾਲ ਵੈਬੀਨਾਰ ਕੀਤਾ ਜਾ ਰਿਹਾ ਹੈ ਤਾਂ ਕਿ ਹਸਪਤਾਲਾਂ ਨੂੰ ਬਲੈਕ ਦੇ ਮਾਮਲਿਆਂ ਤੇ ਹੋਰ ਅਹਿਮ ਪੱਖਾਂ ਦੇ ਬਾਰੇ ਜਾਣੂ ਕਰਵਾਇਆ ਜਾ ਸਕੇ।ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ Black Fungusਨਾਮ ਦੀ ਬੀਮਾਰੀ ਨੂੰ ਲੈਕੇ ਸਰਕਾਰ ਪੂਰੀ ਤਰ੍ਹਾਂ ਨਾਲ ਚਿੰਤਤ ਹੈ ਅਤੇ ਜਿਸ ਨੂੰ ਲੈਕੇ ਸਰਕਾਰ ਵੱਲੋਂ ਸਾਰੇ ਹੀ ਪ੍ਰਾਈਵੇਟ ਹਸਪਤਾਲਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਇਸ ਬਿਮਾਰੀ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।ਨਿੱਜੀ ਹਸਪਤਾਲਾਂ ਵਿੱਚ ਕੋਵਿਡ ਦੇ ਨਾਮ ‘ਤੇ ਹੋਈਆਂ ਮੌਤਾਂ ਦੀ ਜਾਂਚ ਸੰਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਾਂਚ ਕਮੇਟੀ ਵੱਲੋਂ ਚੱਲ ਰਹੀ ਹੈ ਜਲਦ ਹੀ ਰਿਪੋਰਟ ਆਉਣ ਤੇ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।