CAA ਨੂੰ ਲੈ ਕੇ ਵਿਜੇ ਸਾਂਪਲਾ ਨੇ ਕੈਪਟਨ 'ਤੇ ਸਾਧਿਆ ਨਿਸ਼ਾਨਾ - ਨਾਗਰਿਕਤਾ ਸੋਧ ਐਕਟ
🎬 Watch Now: Feature Video
ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਵਿੱਚ ਸੀਏਏ ਲਾਗੂ ਕਰਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਹਿੰਮਤ ਹੈ ਤਾਂ ਇਸ ਨੂੰ ਪੰਜਾਬ ਵਿੱਚ ਲਾਗੂ ਹੋਣ ਤੋਂ ਰੋਕ ਕੇ ਦਿਖਾਓ। ਨਾਗਰਿਕਤਾ ਸੋਧ ਐਕਟ (ਸੀ.ਏ.ਏ.) ਦਾ ਨੋਟੀਫਿਕੇਸ਼ਨ ਸ਼ੁੱਕਰਵਾਰ ਨੂੰ ਦੇਸ਼ ਭਰ ਦੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਸਾਂਪਲਾ ਨੇ ਕਿਹਾ ਹੈ ਕਿ ਸੀ.ਏ.ਏ 'ਤੇ ਭਾਰਤ ਦਾ ਗਜ਼ਟ ਜਾਰੀ ਕੀਤਾ ਗਿਆ ਹੈ। ਵਿਜੇ ਸਾਂਪਲਾ ਨੇ ਕਿਹਾ ਕਿ ਦੇਸ਼ ਨੂੰ ਹਿੱਤ 'ਚ ਹੋ ਰਹੀਆਂ ਤਬਦੀਲੀਆਂ ਦਾ ਸਨਮਾਨ ਕਰਨਾ ਚਾਹੀਦਾ ਹੈ ਨਾ ਕਿ ਇਸ 'ਤੇ ਗੰਦੀ ਰਾਜਨੀਤੀ ਕਰਨੀ ਚਾਹੀਦੀ ਹੈ।