ਦਿੱਲੀ ਅੰਦੋਲਨ ’ਚ ਜਾਣ ਦੇ ਲਈ ਪਿੰਡ-ਪਿੰਡ ਮੀਟਿੰਗਾਂ - ਪਿੰਡ-ਪਿੰਡ ਮੀਟਿੰਗਾਂ
🎬 Watch Now: Feature Video
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ ਦੇ ’ਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ਤੇ ਕੇਂਦਰ ਸਰਕਾਰ ਖਿਲਾਫ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਪਿੰਡਾਂ ਦੇ ਵਿੱਚੋਂ ਕਿਸਾਨਾਂ ਨੂੰ ਦਿੱਲੀ ਅੰਦੋਲਨ ਵਿੱਚ ਸ਼ਮੂਲੀਅਤ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਦਿੱਲੀ ਅੰਦੋਲਨ ਵਿਚ ਕਿਸਾਨਾਂ ਦੀ ਜ਼ਿਆਦਾ ਤੋਂ ਜ਼ਿਆਦਾ ਸ਼ਮੂਲੀਅਤ ਕਰਕੇ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇ। ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਅਤੇ ਰਾਜ ਸਿੰਘ ਅਕਲੀਆ ਨੇ ਦੱਸਿਆ ਕਿ ਕਿਸਾਨਾਂ ਦਾ ਦਿੱਲੀ ਦੇ ਵਿੱਚ ਅੰਦੋਲਨ ਜਾਰੀ ਹੈ ਅਤੇ ਦਿੱਲੀ ਅੰਦੋਲਨ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਹੋਰ ਵਧਾਉਣ ਦੇ ਲਈ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।