ਪਿੰਡ ਦੇ ਲੋਕਾਂ ਨੇ ਨਸ਼ੇ ਖਿਲਾਫ ਕੱਢਿਆ ਰੋਸ ਮਾਰਚ - ਨਸ਼ੇ ਖਿਲਾਫ ਜਾਗਰੂਕ ਕਰਨ ਲਈ ਰੋਸ ਮਾਰਚ
🎬 Watch Now: Feature Video
ਪਿੰਡ ਸੁਲਤਾਨਵਿੰਡ ਦੇ ਲੋਕਾਂ ਵੱਲੋਂ ਲੋਕਾਂ ਨੂੰ ਨਸ਼ੇ ਖਿਲਾਫ ਜਾਗਰੂਕ ਕਰਨ ਲਈ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਕਿਹਾ ਗਿਆ ਕਿ ਜੋ ਵੀ ਵਿਅਕਤੀ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਰੋਸ ਮਾਰਚ ’ਚ ਸ਼ਾਮਲ ਲੋਕਾਂ ਦਾ ਕਹਿਣਾ ਹੈ ਕਿ ਉਹ ਹਰ ਇੱਕ ਵਿਅਕਤੀ ਦਾ ਨਸ਼ਾ ਛੁਡਾਉਣ ਦੀ ਕੋਸ਼ਿਸ਼ ਕਰਾਂਗੇ ਜੋ ਨਸ਼ੇ ਦੇ ਦਲਦਲ ’ਚ ਫਸ ਚੁੱਕਿਆ ਹੈ। ਨਾਲ ਹੀ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਪੁਲਿਸ ਅਧਿਕਾਰੀ ਦਾ ਕਹਿਣਾ ਸੀ ਕਿ ਜੋ ਵੀ ਵਿਅਕਤੀ ਨਸ਼ਾ ਵੇਚਦਾ ਕਾਬੂ ਕੀਤਾ ਗਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।