ਪਿੰਡ ਦਿਉਣ ’ਚ ਮੋਬਾਈਲ ਟਾਵਰ ਲਾਏ ਜਾਣ ਦਾ ਪਿੰਡ ਵਾਸੀਆਂ ਨੇ ਕੀਤਾ ਵਿਰੋਧ - Latest punjabi news
🎬 Watch Now: Feature Video
ਬਠਿੰਡਾ: ਪਿੰਡ ਦਿਉਣ ਦੇ ਵਾਸੀਆਂ ਵੱਲੋਂ ਨਿੱਜੀ ਕੰਪਨੀ ਦੁਆਰਾ ਲਾਏ ਜਾ ਰਹੇ ਮੋਬਾਈਲ ਟਾਵਰ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਰਾਮਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਰਿਹਾਇਸ਼ੀ ਇਲਾਕੇ ਵਿੱਚ ਇਹ ਟਾਵਰ ਲੱਗਣ ਜਾ ਰਿਹਾ ਹੈ, ਜਿਸਨੂੰ ਕਿਸੇ ਵੀ ਕੀਮਤ ’ਤੇ ਲੱਗਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਿਣਤੀ ’ਚ ਪਿੰਡ ਵਾਸੀ ਅੰਦੋਲਨ ਵਿੱਚ ਸ਼ਾਮਲ ਹੋ ਰਹੇ ਹਨ, ਜੋ ਕਿ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡ ਦੇ ਰਿਹਾਇਸ਼ੀ ਇਲਾਕੇ ਵਿਚ ਮੋਬਾਈਲ ਟਾਵਰ ਲੱਗਣ ਨਾਲ ਰੇਡੀਏਸ਼ਨ ਵਧੇਗੀ, ਜਿਸ ਦਾ ਖਮਿਆਜ਼ਾ ਪਿੰਡ ਵਾਸੀਆਂ ਨੂੰ ਭਵਿੱਖ ਵਿਚ ਭੁਗਤਣਾ ਪੈ ਸਕਦਾ ਹੈ।