ਹੱਕੀ ਮੰਗਾਂ ਨੂੰ ਲੈ ਕੇ ਪਿੰਡ ਵਾਸੀਆਂ ਨੇ ਐਸਡੀਐਮ ਦਫ਼ਤਰ ਅੱਗੇ ਲਗਾਇਆ ਧਰਨਾ - ਜਲੰਧਰ
🎬 Watch Now: Feature Video
ਜਲੰਧਰ: ਜ਼ਿਲ੍ਹੇ ਦੇ ਕਸਬਾ ਫਿਲੌਰ ਵਿਖੇ ਪਿੰਡ ਮੁਠੱਡਾ ਕਲਾਂ ਦੇ ਸਰਪੰਚ ਦੀ ਅਗਵਾਈ ਚ ਪਿੰਡ ਵਾਸੀਆਂ ਨੇ ਐਸਡੀਐਮ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸਰਪੰਚ ਨੇ ਕਿਹਾ ਕਿ ਹਰ ਵਾਰ ਪੰਜਾਬ ਸਰਕਾਰ ਜਾਂਚ ਦੇ ਨਾਂਅ ਤੇ ਗਰੀਬ ਪਰਿਵਾਰਾਂ ਦੇ ਨੀਲੇ ਕਾਰਡਾਂ ਤੋਂ ਨਾਂ ਕੱਟ ਰਹੀ ਹੈ ਜਿਸ ਨਾਲ ਗਰੀਬ ਪਰਿਵਾਰਾਂ ਨਾਲ ਨਾਇਨਸਾਫੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸਰਪੰਚ ਨੇ ਐੱਸਡੀਐੱਮ ਵਨੀਤ ਕੁਮਾਰ ਨੂੰ ਬੇਨਤੀ ਕੀਤੀ ਹੈ ਕਿ ਗਰੀਬ ਪਰਿਵਾਰਾਂ ਨੂੰ ਸਮਾਰਟ ਕਾਰਡ ਜਲਦ ਤੋਂ ਜਲਦ ਬਣਾ ਕੇ ਦਿੱਤੇ ਜਾਣ ਤਾਂ ਜੋ ਉਹ ਸਰਕਾਰੀ ਸਹੂਲਤਾਂ ਦਾ ਲਾਭ ਲੈ ਸਕਣ।