ਕਪੂਰਥਲਾ ਦੇ ਹਮੀਰਾ 'ਚ ਕਰਫਿਊ ਤੇ ਸੋਸ਼ਲ ਡਿਸਟੈਂਸਿੰਗ ਦੀ ਹੋਈ ਉਲੰਘਣਾ

🎬 Watch Now: Feature Video

thumbnail

By

Published : Apr 30, 2020, 12:56 PM IST

ਕਪੂਰਥਲਾ: ਕੋਰੋਨਾ ਵਾਇਰਸ ਦੇ ਬਚਾਅ ਲਈ ਸੂਬਾ ਸਰਕਾਰ ਵੱਲੋਂ ਕਰਫਿਊ ਲਾਇਆ ਗਿਆ ਹੈ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਲਗਾਤਾਰ ਇਸ ਮਹਾਂਮਾਰੀ ਤੋਂ ਬਚਾਅ ਲਈ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਪਰ ਇਸ ਦੇ ਉਲਟ ਕਪੂਰਥਲਾ ਦੇ ਹਮੀਰਾ 'ਚ ਇੱਕ ਸ਼ਰਾਬ ਫੈਕਟਰੀ ਦੇ ਬਾਹਰ ਵੱਡੀ ਗਿਣਤੀ 'ਚ ਕਰਮਚਾਰੀ ਕਰਫਿਊ ਤੇ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਦੇ ਨਜ਼ਰ ਆਏ। ਦਰਅਸਲ ਇਹ ਸਾਰੇ ਹੀ ਕਰਮਚਾਰੀ ਆਪਣੀਆਂ ਤਨਖਾਹਾਂ ਲਈ ਫੈਕਟਰੀ ਮਾਲਕ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਸਨ। ਕਈ ਘੰਟੀਆਂ ਤੱਕ ਜਾਰੀ ਰਹਿਣ ਤੋਂ ਬਾਅਦ ਕਪੂਰਥਲਾ ਦੇ ਤਹਿਸੀਲਦਾਰ ਮਨਵੀਰ ਸਿੰਘ ਢਿੱਲੋਂ ਦੇ ਦਖ਼ਲ ਤੋਂ ਬਾਅਦ ਇਹ ਰੋਸ ਪ੍ਰਦਰਸ਼ਨ ਖ਼ਤਮ ਹੋਇਆ ਤੇ ਸਾਰੇ ਹੀ ਵਰਕਰ ਕੰਮ 'ਤੇ ਵਾਪਸ ਪਰਤੇ। ਅਜਿਹੇ ਹਲਾਤਾਂ 'ਚ ਕੋਰੋਨਾ ਮਹਾਂਮਾਰੀ ਦੇ ਫੈਲਣ ਦਾ ਖ਼ਤਰਾ ਹੋਰ ਵਧ ਜਾਂਦਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.